Skip to content
ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਆਪ ਨੇ ਕਿਹਾ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਚੋਣ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀਆ ਰਵਾਇਤੀ ਪਾਰਟੀ ਨੇ ਵਿਕਾਸ ਦੇ ਨਾਂਅ ਤੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆਂ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦਾ ਹਰ ਪੱਖੋਂ ਐਨਾ ਨੁਕਸਾਨ ਕੀਤਾ ਹੋਇਆ ਹੈ, ਜਿਸ ਨੂੰ ਹਰ ਪੱਖੋਂ ਮਜ਼ਬੂਤ ਅਤੇ ਠੀਕ ਕਰਨ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਤਨਦੇਹੀ ਨਾਲ ਯਤਨਸ਼ੀਲ ਹੈ। ਉਨ੍ਹਾਂ ਆਖਿਆ ਕਿ ਮਾਨ ਸਰਕਾਰ ਨੇ ਆਪਣੇ 8 -9 ਮਹੀਨਿਆਂ ਦੌਰਾਨ ਪੰਜਾਬ ਵਿੱਚ ਉਹ ਕੰਮ ਕਰ ਕੇ ਦਿਖਾ ਦਿੱਤੇ ਹਨ,ਜੋ ਕਿ ਪਹਿਲੀਆਂ ਸਰਕਾਰਾਂ ਲੰਬਾ ਸਮਾਂ ਪੰਜਾਬ ਦੇ ਸਿੰਘਾਸਨ ਉੱਤੇ ਬਹਿ ਕੇ ਵੀ ਨਹੀਂ ਕਰ ਸਕੀਆਂ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਵਰਗੀਆਂ ਅਲਾਮਤਾਂ ਨੂੰ ਤਕੜੇ ਹੋ ਕੇ ਨੱਥ ਪਾਈ ਹੈ, ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਵੱਡਾ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਲੋਕ ਮਾਨ ਸਰਕਾਰ ਦੇ ਫ਼ੈਸਲਿਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਆਪ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਸਵੀਰ ਮਨਜੀਤ ਸਿੰਘ ਚੀਮਾ