ਭਟਨੂਰਾ ਕਲਾਂ ਵਿਖੇ ਸ਼ਹੀਦੀ ਸਮਾਗਮ ਅੱਜ

ਪੰਜਾਬ

ਭੁਲੱਥ / ਕਪੂਰਥਲਾ 21 ਦਸੰਬਰ ( ਮਨਜੀਤ ਸਿੰਘ ਚੀਮਾ )
ਇਥੋਂ ਥੋੜੀ ਦੂਰੀ ਤੇ ਪੈਂਦੇ ਪਿੰਡ ਭਟਨੂਰਾ ਕਲਾਂ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਚਮਕੌਰ ਦੀ ਜੰਗ ਵਿੱਚ ਲਸਾਨੀ ਸ਼ਹਾਦਤ ਨੂੰ ਸਮਰਪਿਤ ਸਹੀਦੀ ਸਮਾਗਮ ਅੱਜ 22 ਦਸੰਬਰ ਦਿਨ ਵੀਰਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਹੋਵੇਗਾ । ਕੀਰਤਨ ਦਰਬਾਰ ਵਿੱਚ ਪਹੁੰਚ ਢਾਡੀ ਜੱਥੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ, ਇਸ ਮੌਕੇ ਭਾਈ ਹਰਵਿੰਦਰ ਸਿੰਘ ਵੀਰ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਣਗੇ, ਭਾਈ ਪਰਮਿੰਦਰ ਸਿੰਘ ਸੱਗਰਾਂਵਾਲੀ ਵਾਲੇ, ਭਾਈ ਬਲਦੇਵ ਸਿੰਘ ਵਡਾਲਾ, ਬਾਬਾ ਧਰਮਬੀਰ ਸਿੰਘ ਘਰਾਗਣੇ ਵਾਲੇ, ਬੀਬੀ ਦਲੇਰ ਕੌਰ ਖਾਲਸਾ ਤੇ ਭਾਈ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਸ਼ਹੀਦੀ ਸਮਾਗਮ ਸਮੂਹ ਗਰਾਮ ਪੰਚਾਇਤ ਤੇ ਭਟਨੂਰਾ ਕਲਾਂ ਦੀਆਂ ਸੰਗਤਾਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ।

Leave a Reply

Your email address will not be published. Required fields are marked *