ਰਿਪੋਰਟਰ —ਰੋਹਿਤ ਗੁਪਤਾ
ਗੁਰਦਾਸਪੁਰ
ਗੁਰਦਾਸਪੁਰ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਸਥਿਤ ਇਕ ਨਿੱਜੀ ਹੋਟਲ ਵਿੱਚੋ ਲੜਕਾ ਲੱੜਕੀ ਦੀ ਭੇਦਭਰੇ ਹਲਾਤਾਂ ਵਿੱਚ ਲਾਸ਼ ਮਿਲਨ ਤੋ ਬਾਦ ਇਲਾਕੇ ਵਿੱਚ ਸਨਸਨੀ ਫੈਲ ਗਈ ਅੱਤੇ ਹੋਟਲ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਅੱਤੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹਾਂ ਨੂੰ ਪੋਸਟਾਰਟਮ ਲਈ ਭੇਜ ਜਾਂਚ ਸ਼ੁਰੂ ਕਰ ਦਿੱਤੀ ਹੈ ਅੱਤੇ ਪੁਲਿਸ ਦੇ ਹੱਥ ਇਕ ਸੀਸੀ ਟੀਵੀ ਵੀਡਿਓ ਵਿ ਲੱਗੀ ਹੈ ਜਿੱਸ ਵਿੱਚ ਮਹਿਲਾ ਹੋਟਲ ਅੰਦਰ ਜਾ ਰਹੀ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੂੰ ਵੀ ਪੁਲੀਸ ਤੋਂ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੀ ਲੜਕੀ ਕਮਲੇਸ਼ ਦੀ ਲਾਸ਼ ਹੋਟਲ ਵਿੱਚੋਂ ਮਿਲੀ ਹੈ ਉਨ੍ਹਾਂ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੀ ਲੜਕੀ ਹੋਟਲ ਵਿੱਚ ਕੀ ਕਰਨ ਗਈ ਸੀ ਅੱਤੇ ਪੁਲਿਸ ਜਾਂਚ ਕਰ ਰਹੀ ਹੈ
ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰ
ਮੌਕੇ ਤੇ ਪਹੁੰਚੇ ਡੀਐਸਪੀ ਸਿਟੀ ਡਾ.ਰੀਪੂਤਾਪਨ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇ ਤੇ ਸਥਿਤ ਨਿੱਜੀ ਹੋਟਲ ਵਿੱਚੋਂ ਲੜਕਾ ਅਤੇ ਲੜਕੀ ਦੀ ਲਾਸ਼ ਮਿਲੀ ਹੈ ਉਨ੍ਹਾਂ ਦੱਸਿਆ ਕਿ ਇਹ ਦੋਨੋ ਲੜਕਾ-ਲੜਕੀ ਗੁਰਦਾਸਪੁਰ ਦੇ ਰਹਿਣ ਵਾਲੇ ਹਨ ਜਿਨ੍ਹਾਂ ਵਿੱਚੋਂ ਲੜਕੀ ਦਾ ਨਾਮ ਕਮਲੇਸ਼ ਅੱਤੇ ਲੜਕੇ ਦਾ ਨਾਮ ਸੂਰਜ ਹੈ ਅਤੇ ਲੜਕਾ ਇਸ ਹੋਟਲ ਵਿਚ ਵੇਂਟਰ ਦਾ ਕੰਮ ਕਰਦਾ ਸੀ ਪਰ ਇਹਨਾਂ ਦੋਨਾਂ ਦੀ ਮੌਤ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਇਸ ਲਈ ਦੋਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ
ਡਾ.ਰੀਪੂਤਾਪਨ ਸਿੰਘ (ਡੀਐਸਪੀ ਸਿਟੀ)

