ਰਿਪੋਰਟਰ_ਰੋਹਿਤ ਗੁਪਤਾ
ਗੁਰਦਾਸਪੁਰ
ਆਉਂਦੇ ਤਿਉਹਾਰ ਨਵਾਂ ਸਾਲ ਅਤੇ ਕ੍ਰਿਸਮਸ ਦਿਹਾੜੇ ਨੂੰ ਲੈ ਕੇ ਐਸਐਸਪੀ ਗੁਰਦਾਸਪੁਰ ਦੀਪਕ ਹਿਲੋਰੀ ਵਲੋਂ ਆਪਣੀ ਪੂਰੀ ਪੁਲਿਸ ਫੋਰਸ ਨੂੰ ਨਾਲ ਲੈਕੇ ਗੁਰਦਾਸਪੁਰ ਦੇ ਵੱਖ ਵੱਖ ਥਾਵਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੋਂ ਡਾਗ ਸਕੁਐਡ ਦੀ ਟੀਮ ਨਾਲ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਐਸਐਸਪੀ ਗੁਰਦਾਸਪੁਰ ਵਲੋ ਸ਼ਹਿਰ ਦੇ ਭੀੜ ਭਾੜ ਵਾਲੇ ਇਲਾਕੇ ਖੰਗਾਲੇ ਗਏ ਅਤੇ ਬੱਸ ਸਟੈਂਡ ਤੇ ਬੱਸਾਂ ਅਤੇ ਸ਼ੱਕੀ ਲੋਕਾਂ ਦੇ ਸਮਾਨ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਐਸਐਸਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੱਦੇਨਜ਼ਰ ਅੱਜ ਸ਼ਹਿਰ ਨੂੰ ਪੂਰੀ ਤਰ੍ਹਾਂ ਖੰਗਾਲਿਆ ਗਿਆ ਤੇ ਭੀੜਭਾੜ ਵਾਲੇ ਇਲਾਕਿਆਂ ਦੀ ਚੈਕਿੰਗ ਕੀਤੀ ਗਈ ਹੈ।ਨਾਲ ਓਹਨਾ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ ਤੇ ਜੇਕਰ ਕਿਸੇ ਨੂੰ ਵੀ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਾਈ ਦਿੰਦੀ ਹੈ ਤਾਂ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ।
ਐਸਐਸਪੀ ਦੀਪਕ ਹਿਲੋਰੀ
